<p><strong>ਚੰਡੀਗੜ੍ਹ&comma; 30 ਨਵੰਬਰ &vert;<&sol;strong> ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਵੀ ਮੌਸਮ ਖੁਸ਼ਕ ਰਹੇਗਾ। ਅਜਿਹਾ ਹੀ ਮੌਸਮ ਅਗਲੇ ਸੱਤ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ&comma; ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ &&num;8216&semi;ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।<&sol;p>&NewLine;<p>ਕੁਝ ਇਲਾਕਿਆਂ &&num;8216&semi;ਚ ਤਾਜ਼ਾ ਬਰਫਬਾਰੀ ਵੀ ਹੋਈ&comma; ਜਿਸ ਤੋਂ ਬਾਅਦ ਮੈਦਾਨੀ ਇਲਾਕਿਆਂ &&num;8216&semi;ਚ ਹਲਕੀ ਠੰਡ ਵਧ ਗਈ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਹਵਾਵਾਂ ਦੀ ਦਿਸ਼ਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਹੈ। ਤਾਜ਼ਾ ਬਰਫਬਾਰੀ ਤੋਂ ਬਾਅਦ ਆਉਣ ਵਾਲੇ ਦਿਨਾਂ &&num;8216&semi;ਚ ਦਿਨ ਅਤੇ ਰਾਤ ਦੇ ਤਾਪਮਾਨ &&num;8216&semi;ਚ 2 ਤੋਂ 3 ਡਿਗਰੀ ਦੀ ਗਿਰਾਵਟ ਆਵੇਗੀ&comma; ਜਿਸ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਡ ਵਧੇਗੀ। ਜੇਕਰ ਕੱਲ ਦੀ ਗੱਲ ਕਰੀਏ ਤਾਂ ਆਦਮਪੁਰ ਵਿਚ ਸਭ ਤੋਂ ਘੱਟ ਤਾਪਮਾਨ 6 ਡਿਗਰੀ ਦਰਜ ਕੀਤਾ ਗਿਆ&comma; ਜਦਕਿ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 8&period;7 ਡਿਗਰੀ ਰਿਹਾ&comma; ਜੋ ਆਮ ਨਾਲੋਂ 2&period;2 ਡਿਗਰੀ ਘੱਟ ਸੀ।<&sol;p>&NewLine;<p><strong>ਮੀਂਹ ਤੋਂ ਬਾਅਦ ਪ੍ਰਦੂਸ਼ਣ ਤੋਂ ਮਿਲ ਸਕਦੀ ਹੈ ਰਾਹਤ<&sol;strong><&sol;p>&NewLine;<p>ਮੀਂਹ ਨਾ ਪੈਣ ਕਾਰਨ ਉੱਤਰੀ ਭਾਰਤ ਕਰੀਬ ਡੇਢ ਮਹੀਨੇ ਤੋਂ ਪ੍ਰਦੂਸ਼ਣ ਦੀ ਲਪੇਟ &&num;8216&semi;ਚ ਹੈ। ਮੀਂਹ ਪੈਣ ਤੋਂ ਬਾਅਦ ਹੀ ਪ੍ਰਦੂਸ਼ਣ ਦਾ ਪੱਧਰ ਘਟਣ ਦੀ ਸੰਭਾਵਨਾ ਹੈ। ਪੰਜਾਬ ਦੇ ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਏਅਰ ਕੁਆਲਿਟੀ ਇੰਡੈਕਸ &lpar;AQI&rpar; ਇੱਕ ਵਾਰ ਫਿਰ 200 ਨੂੰ ਪਾਰ ਕਰ ਗਿਆ ਹੈ&comma; ਜਦਕਿ ਹੋਰ ਸ਼ਹਿਰਾਂ ਵਿਚ ਇਹ 100 ਤੋਂ 200 ਦੇ ਵਿਚਕਾਰ ਹੈ ਪਰ ਚੰਡੀਗੜ੍ਹ &&num;8216&semi;ਚ ਕੁਝ ਰਾਹਤ ਦੇਖਣ ਨੂੰ ਮਿਲੀ ਹੈ। ਹਵਾ ਦੀ ਦਿਸ਼ਾ ਪੱਛਮ ਵੱਲ ਹੋਣ ਕਾਰਨ ਹਵਾ ਪ੍ਰਦੂਸ਼ਣ ਵਿਚ ਮਾਮੂਲੀ ਤਬਦੀਲੀ ਆਈ ਹੈ। ਚੰਡੀਗੜ੍ਹ ਵਿਚ AQI 200 ਤੋਂ ਹੇਠਾਂ ਬਣਿਆ ਹੋਇਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;