ਕਿਸਾਨ ਨਾਲ ਵਾਪਰੀ ਅਣਹੋਣੀ ! ਆਪਣੇ ਹੀ ਟਰੈਕਟਰ ਥੱਲੇ ਆਉਣ ਕਾਰਨ ਹੋਈ ਮੌਤ

0
387

ਗੁਰਦਾਸਪੁਰ, 3 ਅਕਤੂਬਰ | ਫਤਿਹਗੜ੍ਹ ਚੂੜੀਆਂ ਦੇ ਪਿੰਡ ਕੋਟਲੀ ਥਾਂਬਲਾ ਵਿਚ ਇਕ ਕਿਸਾਨ ਦੀ ਆਪਣੇ ਹੀ ਟਰੈਕਟਰ ਦੇ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ, ਜਿਸ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਕਿਸਾਨ ਦੀ ਮੌਤ ਕਾਰਨ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।

ਜਾਣਕਾਰੀ ਦਿੰਦਿਆਂ ਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਜਗਜੀਤ ਸਿੰਘ ਬਹੁਤ ਹੀ ਮਿਹਨਤੀ ਸੀ ਤੇ ਸ਼ਨੀਵਾਰ ਰਾਤ ਕਰੀਬ 8 ਵਜੇ ਉਹ ਟਰੈਕਟਰ-ਟਰਾਲੀ ‘ਚ ਫਸਲ ਲੈ ਕੇ ਆ ਰਿਹਾ ਸੀ। ਉਨ੍ਹਾਂ ਨੇ ਦੱਸਿਆ ਹੈ ਕਿ ਜਦੋਂ ਉਹ ਸੜਕ ‘ਤੇ ਮੋੜ ਕੱਟਣ ਲੱਗਾ ਤਾਂ ਅਚਾਨਕ ਟਰੈਕਟਰ ਪਲਟ ਗਿਆ, ਜਿਸ ਕਾਰਨ ਜਗਜੀਤ ਦੀ ਮੌਤ ਸਿੰਘ ਹੋ ਗਈ।  ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ।