ਕਣਕ ਦੀ ਖਰੀਦ 15 ਅਪ੍ਰੈਲ ਤੋਂ ਹੋਵੇਗੀ ਸ਼ੁਰੂ, 15 ਜੂਨ ਤੱਕ ਜਾਰੀ ਰਹੇਗੀ ਖਰੀਦ ਪ੍ਰੀਕ੍ਰਿਆ

0
2135

ਚੰਡੀਗੜ੍ਹ . ਕੋਵਿਡ 19 ਦੇ ਮੱਦੇਨਜ਼ਰ ਦੇਸ਼ ਭਰ ਵਿਚ ਲਾਗੂ ਲਾਕਡਾਉਨ ਕਾਰਨ ਪੰਜਾਬ ਰਾਜ ਵਿੱਚ ਹਾੜੀ ਸੀਜ਼ਨ ਦੀ ਫ਼ਸਲ ਕਣਕ ਦੀ ਖਰੀਦ 15 ਅਪ੍ਰੈਲ, 2020 ਤੋਂ ਸ਼ੁਰੂ ਹੋਵੇਗੀ। ਉਕਤ ਜਾਣਕਾਰੀ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।

ਆਸ਼ੂ ਨੇ ਕਿਹਾ ਕਿ ਦੇਸ਼ ਭਰ ਵਿਚ ਲਾਗੂ ਲਾਕਡਾਉਨ ਅਤੇ ਕੋਰੋਨਾ ਬੀਮਾਰੀ ਦਾ ਟਾਕਰਾ ਕਰਨ ਲਈ ਅਪਣਾਈ ਗਈ ਸਮਾਜਿਕ ਦੂਰੀ ਦੀ ਨੀਤੀ ਦੇ ਮੱਦੇਨਜ਼ਰ ਅਤੇ ਕਿਸਾਨਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ। ਆਸ਼ੂ ਨੇ ਕਿਹਾ ਕਿ ਇਹ ਖਰੀਦ ਪ੍ਰੀਕ੍ਰਿਆ 15 ਜੂਨ, 2020 ਤੱਕ ਜਾਰੀ ਰਹੇਗੀ ਅਤੇ ਪੰਜਾਬ ਸਰਕਾਰ ਕਿਸਾਨਾਂ ਵਲੋਂ ਪੈਦਾ ਕੀਤਾ ਗਿਆ, ਹਰੇਕ ਦਾਣੇ ਦੀ ਖਰੀਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 15 ਅਪ੍ਰੈਲ, 2020 ਤੋਂ ਆਪਣੀ ਤਿਆਰ ਫ਼ਸਲ ਨੂੰ ਮੰਡੀ ਵਿੱਚ ਲਿਆਉਣ ਦੀ ਤਿਆਰੀ ਕਰਨ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।