ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ‘ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀ ਟੈਂਕੀ ‘ਤੇ ਚੜ੍ਹੇ

0
320

ਹੁਸ਼ਿਆਰਪੁਰ | ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀ ਅੱਜ ਹੁਸ਼ਿਆਰਪੁਰ ਦੇ ਜਲੰਧਰ ਰੋਡ ‘ਤੇ ਪੈਂਦੇ ਪੋਲੀਟੈਕਨੀਕਲ ਕਾਲਜ ਦੀ ਟੈਂਕੀ ‘ਤੇ ਚੜ੍ਹ ਕਰ ਰਹੇ ਹਨ ਪ੍ਰਦਰਸ਼ਨ ਕਰਮਚਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੇ ਹਨ ਅਤੇ ਨਾ ਤਾਂ ਟਾਈਮ ਦੇਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਮੀਟਿੰਗ ਦਾ ਸਮਾਂ ਦੇ ਰਹੇ ਹਨ ਅਤੇ ਨਾ ਹੀ ਉਨ੍ਹਾਂ ਦੀਆਂ ਤਨਖਾਹਾਂ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਹਨ।