ਗੁਰਦਾਸਪੁਰ| ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਗੁਰਦਾਸਪੁਰ ਪੁੱਜੇ, ਜਿਥੇ ਉਨ੍ਹਾਂ ਨੇ ਗੁਰਦਾਸਪੁਰ ਦੀ ਧਰਤੀ ਨੂੰ ਨਮਨ ਕੀਤਾ। ਇਥੋਂ ਹੀ ਉਨ੍ਹਾਂ ਨੇ ਨਨਕਾਣਾ ਸਾਹਿਬ ਨੂੰ ਵੀ ਸੱਜਦਾ ਕੀਤਾ। ਉਹ ਗੁਰਦਾਸਪੁਰ ਦੀ ਦਾਣਾ ਮੰਡੀ ਤੋਂ ਬੋਲ ਰਹੇ ਸਨ।
ਰੈਲੀ ਦੌਰਾਨ ਸ਼ਾਹ ਨੇ ਕੇਂਦਰ ਸਰਕਾਰ ਦੇ ਨੌਂ ਸਾਲਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਈਆਂ। ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਵਰ੍ਹਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਅਜਿਹੀ ਖੋਖਲੋ ਵਾਅਦੇ ਕਰਨ ਵਾਲੀ ਸਰਕਾਰ ਉਨ੍ਹਾਂ ਨੇ ਅੱਜ ਤੱਕ ਨਹੀਂ ਦੇਖੀ। ਸ਼ਾਹ ਨੇ ਕਿਹਾ ਕਿ ਭਗਵੰਤ ਮਾਨ ਤਾਂ ਕੇਜਰੀਵਾਲ ਦੇ ਪਾਇਲਟ ਬਣੇ ਹਨ, ਉਨ੍ਹਾਂ ਨੂੰ ਬਸ ਕੇਜਰੀਵਾਲ ਨੂੰ ਐਧਰ ਉਧਰ ਲੈ ਕੇ ਜਾਣ ਲਈ ਹੀ ਰੱਖਿਆ ਹੈ।
ਇਸ ਮੌਕੇ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ 9 ਸਾਲ ਪੂਰੇ ਕਰਨ ਉਤੇ ਲੋਕਾਂ ਨੂੰ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ।