ਕਿਸਾਨ ਦਿੱਲੀ ਕੂਚ ਕਰਨਗੇ ਜਾਂ ਨਹੀਂ, ਅੱਜ ਦੀ ਮੀਟਿੰਗ ‘ਚ ਹੋਵੇਗਾ ਅਹਿਮ ਫੈਸਲਾ

0
6414

ਸ਼ੰਭੂ ਬਾਰਡਰ, 28 ਫਰਵਰੀ| ਕਿਸਾਨ ਅੰਦੋਲਨ ਦਾ ਅੱਜ 16ਵਾਂ ਦਿਨ ਹੈ। ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੰਭੂ ਬਾਰਡਰ ‘ਤੇ ਅੱਜ ਹੋਵੇਗੀ, ਜਿਸ ‘ਚ ਕਿਸਾਨ ਜਥੇਬੰਦੀਆਂ 29 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਲੈਣਗੀਆਂ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਕਿਸਾਨ ਆਗੂਆਂ ਨੇ ਆਪੋ-ਆਪਣੇ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਸੀ। ਹੁਣ ਕਿਸਾਨ ਲੀਡਰ ਸਾਂਝੀ ਮੀਟਿੰਗ ਕਰਨਗੇ। ਇਸ ਮਗਰੋਂ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਏਗਾ।

Farmers Protest: Police remove barrier for commuters at Singhu, Tikri borders - The Times of India

ਅੰਦੋਲਨ ਵਿਚ ਸ਼ਾਮਲ ਇਕ ਹੋਰ ਕਿਸਾਨ ਦੀ ਮੰਗਲਵਾਰ ਨੂੰ ਮੌਤ ਹੋ ਗਈ। ਇਸ ਦੇ ਨਾਲ ਹੁਣ ਅੰਦੋਲਨ ਵਿਚ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਅੰਬਾਲਾ ਵਿਚ ਇੰਟਰਨੈੱਟ ਬੰਦ ਕਰਨ ਦਾ ਐਲਾਨ ਕੀਤਾ ਹੈ।

ਅੰਦੋਲਨ ਦੀ ਅਗਵਾਈ ਕਰ ਰਹੇ ਸਰਵਣ ਪੰਧੇਰ ਅਤੇ ਜਗਜੀਤ ਡੱਲੇਵਾਲ ਨੇ ਕਿਹਾ ਹੈ ਕਿ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਅੰਦੋਲਨ ਵਿਚ ਸ਼ਾਮਲ ਹੋਣ ਦੀ ਇੱਛਾ ਜ਼ਾਹਿਰ ਕਰਨ ਵਾਲੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। 29 ਫਰਵਰੀ ਨੂੰ ਵਿਸਥਾਰਤ ਰਣਨੀਤੀ ਬਣਾ ਕੇ ਅਗਲਾ ਐਲਾਨ ਕੀਤਾ ਜਾਵੇਗਾ।