ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਦੇ ਜਹਾਜ਼ ਦੀ ਲੈਂਡਿੰਗ ਅੰਮ੍ਰਿਤਸਰ ਹੀ ਕਿਉਂ ? ਕਾਰਨ ਸਾਹਮਣੇ ਆਇਆ ਹੈ

0
264
ਅਮ੍ਰਿੰਤਰਸਰ,15 ਫਰਵਰੀ। ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਅੱਜ ਅਮਰੀਕਾ ਦੀ ਦੂਜੀ ਫਲਾਈਟ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗੀ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸਖ਼ਤ ਵਿਰੋਧ ਪ੍ਰਗਟ ਕੀਤਾ। ਕੇਂਦਰ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਨਹੀਂ, ਸਗੋਂ ਹਿੰਡਨ ਜਾਂ ਕਿਸੇ ਹੋਰ ਹਵਾਈ ਅੱਡੇ ‘ਤੇ ਉਤਰਨਾ ਚਾਹੀਦਾ ਸੀ। ਉਨ੍ਹਾਂ ਦੇ ਬਿਆਨ ‘ਤੇ ਪੰਜਾਬ ਦੇ ਆਗੂਆਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆਈਆਂ ਹਨ।
ਇਨ੍ਹਾਂ ਪ੍ਰਤੀਕਿਰਿਆਵਾਂ ਤੋਂ ਬਾਅਦ ਹੁਣ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਦਾ ਟਵੀਟ ਸਾਹਮਣੇ ਆਇਆ ਹੈ। ਇਸ ‘ਚ ਉਨ੍ਹਾਂ ਨੇ ਜਹਾਜ਼ ਨੂੰ ਅੰਮ੍ਰਿਤਸਰ ‘ਚ ਉਤਾਰਨ ਦਾ ਕਾਰਨ ਦੱਸਿਆ ਹੈ। ਉਨ੍ਹਾਂ ਟਵੀਟ ਕੀਤਾ, ”ਅਮਰੀਕਾ ਤੋਂ ਭਾਰਤ ਵਿਚ ਦਾਖਲ ਹੋਣ ਵਾਲੀਆਂ ਉਡਾਣਾਂ ਲਈ ਅੰਮ੍ਰਿਤਸਰ ਸਭ ਤੋਂ ਨਜ਼ਦੀਕੀ ਅੰਤਰਰਾਸ਼ਟਰੀ ਹਵਾਈ ਅੱਡਾ ਹੈ। ਇਸੇ ਲਈ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਜਾਣ ਵਾਲਾ ਅਮਰੀਕੀ ਜਹਾਜ਼ ਉਥੇ ਉਤਰ ਰਿਹਾ ਹੈ। ਭਗਵੰਤ ਮਾਨ ਜੀ, ਤੁਹਾਡੀ ਅਣਗਹਿਲੀ ਕਾਰਨ ਮੁੱਦੇ ਦਾ ਸਿਆਸੀਕਰਨ ਕਰਨਾ ਬੰਦ ਕਰੋ ਅਤੇ ਸਾਜ਼ਿਸ਼ਾਂ ਦਾ ਪ੍ਰਚਾਰ ਕਰਨਾ ਬੰਦ ਕਰੋ।
ਦੱਸ ਦਈਏ ਕਿ ਸੀ.ਐਮ. ਮਾਨ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਵਾਲ ਕੀਤਾ ਕਿ ਸਿਰਫ ਅੰਮ੍ਰਿਤਸਰ ‘ਚ ਹੀ ਜਹਾਜ਼ ਕਿਉਂ ਉਤਾਰੇ ਜਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰ ਨੇ ਸਿਰਫ਼ ਅੰਮ੍ਰਿਤਸਰ ਨੂੰ ਹੀ ਕਿਉਂ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾ ਜਹਾਜ਼ ਵੀ ਅੰਮ੍ਰਿਤਸਰ ਵਿੱਚ ਲਾਂਚ ਕੀਤਾ ਗਿਆ ਸੀ ਅਤੇ ਹੁਣ ਦੂਜਾ ਜਹਾਜ਼ ਵੀ ਅੰਮ੍ਰਿਤਸਰ ਵਿੱਚ ਲਾਂਚ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸੀ.ਐਮ. ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬੀਆਂ ਨਾਲ ਧੱਕਾ ਕਰ ਰਹੀ ਹੈ। ਉੱਥੇ ਹੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਮਰੀਕਾ ਤੋਂ ਅੰਮ੍ਰਿਤਸਰ ਤੱਕ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲਿਜਾਣ ਵਾਲੀਆਂ ਉਡਾਣਾਂ ਸੰਬੰਧੀ ਬਿਆਨ ‘ਤੇ ਪ੍ਰਤੀਕਿਰਿਆ ਦਿੱਤੀ ਹੈ।
 ਸੀ.ਐੱਮ. ਮਾਨ ਨੇ ਕੇਦਰ ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ,  ਉਨ੍ਹਾਂ ਕੇਂਦਰ ‘ਤੇ ਵੀ ਤਿੱਖਾ ਹਮਲਾ ਕੀਤਾ। ਸੀ.ਐਮ. ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਾਨ ਨੇ ਸਵਾਲ ਕੀਤਾ ਕਿ ਸਿਰਫ ਅੰਮ੍ਰਿਤਸਰ ‘ਚ ਹੀ ਜਹਾਜ਼ ਕਿਉਂ ਉਤਾਰੇ ਜਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰ ਨੇ ਸਿਰਫ਼ ਅੰਮ੍ਰਿਤਸਰ ਨੂੰ ਹੀ ਕਿਉਂ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾ ਜਹਾਜ਼ ਵੀ ਅੰਮ੍ਰਿਤਸਰ ਵਿੱਚ ਲਾਂਚ ਕੀਤਾ ਗਿਆ ਸੀ ਅਤੇ ਹੁਣ ਦੂਜਾ ਜਹਾਜ਼ ਵੀ ਅੰਮ੍ਰਿਤਸਰ ਵਿੱਚ ਲਾਂਚ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸੀ.ਐਮ. ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬੀਆਂ ਨਾਲ ਧੱਕਾ ਕਰ ਰਹੀ ਹੈ। ਸੀ.ਐਮ. ਨੇ ਕਿਹਾ ਕਿ ਪੰਜਾਬੀਆਂ ਨੂੰ ਬਦਨਾਮ ਕਰਨ ਲਈ ਹੀ ਡਿਪੋਰਟ ਕੀਤੇ ਭਾਰਤੀਆਂ ਦੇ ਜਹਾਜ਼ ਅੰਮ੍ਰਿਤਸਰ ਵਿੱਚ ਉਤਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਨਿਕਾਲੇ ਇੱਕ ਰਾਸ਼ਟਰੀ ਸਮੱਸਿਆ ਹੈ ਅਤੇ ਅਜਿਹੀ ਸਥਿਤੀ ਵਿੱਚ ਇਨ੍ਹਾਂ ਜਹਾਜ਼ਾਂ ਨੂੰ ਕਿਤੇ ਹੋਰ ਵੀ ਉਤਾਰਿਆ ਜਾ ਸਕਦਾ ਹੈ।

ਭਗਵੰਤ ਮਾਨ ਦੇ ਬਿਆਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਕੇਂਦਰ ਸਰਕਾਰ ਨੇ ਪਰਵਾਸੀ ਭਾਰਤੀਆਂ ਨੂੰ ਅਮਰੀਕਾ ਵਿੱਚ ਵਸਾਉਣ ਲਈ ਕੋਈ ਕਦਮ ਨਹੀਂ ਚੁੱਕਿਆ।ਸਰਕਾਰਾਂ ਨੇ ਹਮੇਸ਼ਾ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ, ਖਾਸ ਕਰਕੇ ਅੰਮ੍ਰਿਤਸਰ ਜ਼ਿਲ੍ਹਾ ਜੋ ਸਰਹੱਦ ਦੇ ਨੇੜੇ ਹੈ। ਇੱਥੇ ਜਹਾਜ਼ ਨੂੰ ਉਤਾਰਨਾ  ਪੰਜਾਬ ਨੂੰ ਬਦਨਾਮ ਕਰਨ ਅਤੇ ਇਹ ਦਰਸਾਉਣ ਦੀ ਸਾਜ਼ਿਸ਼ ਹੈ ਕਿ ਸਿਰਫ਼ ਪੰਜਾਬੀ ਹੀ ਗੈਰ-ਕਾਨੂੰਨੀ ਪ੍ਰਵਾਸੀ ਹਨ। ਜਹਾਜ਼ ਕਿਤੇ ਵੀ ਉਤਰ ਸਕਦੇ ਹਨ।