ਕਿਸਾਨ ਅੰਦੋਲਨ : ਸਿੰਘੁ ਬਾਰਡਰ ਪਹੁੰਚੇ ਗੁਰਦਾਸ ਮਾਨ ਨੂੰ ਸਟੇਜ ‘ਤੇ ਚੜ੍ਹਨ ਤੋਂ ਕਿਉਂ ਰੋਕਿਆ ਗਿਆ

0
31491

ਨਵੀਂ ਦਿੱਲੀ | ਸਿੰਘੁ ਬਾਰਡਰ ਉੱਤੇ ਕਿਸਾਨਾਂ ਦੀ ਹਮਾਇਤ ਕਰਨ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਧਰਨੇ ਉੱਤੇ ਬੈਠੇ ਕਿਸਾਨਾਂ ਨੇ ਸਟੇਜ ‘ਤੇ ਚੜ੍ਹਨ ਨਹੀਂ ਦਿੱਤਾ। ਕਿਰਤੀ ਕਿਸਾਨ ਯੂਨੀਅਨ ਦੀ ਯੂਥ ਵਿੰਗ ਦੇ ਆਗੂ ਭੁਪਿੰਦਰ ਸਿੰਘ ਤਲਵੰਡੀ ਨੇ ਦੱਸਿਆ ਕਿ ਗੁਰਦਾਸ ਮਾਨ ਸਿੰਘੁ ਬਰਾਡਰ ਉੱਤੇ ਪਹੁੰਚੇ ਤੇ ਕਿਸਾਨਾਂ ਨਾਲ ਬੈਠ ਗਏ। ਪਰ ਲੋਕਾਂ ਨੇ ਰੌਲਾ ਪਾ ਕੇ ਉਨ੍ਹਾਂ ਨੂੰ ਮੰਚ ਉਪਰ ਚੜ੍ਹਨ ਤੋਂ ਰੋਕ ਦਿੱਤਾ।

ਉਨ੍ਹਾਂ ਨੇ ਦੱਸਿਆ ਕਿ ਉਹ ਜਿਵੇਂ ਉੱਠੇ ਤਾਂ ਲੋਕਾਂ ਨੇ ਰੌਲਾ ਪਾ ਦਿੱਤਾ ਤੇ ਬੈਠਣ ਲਈ ਆਖ ਦਿੱਤਾ। ਇਸ ਦੌਰਾਨ ਲੋਕਾਂ ਦੇ ਰੌਲਾ ਪਾਉਣ ਉੱਤੇ ਗੁਰਦਾਸ ਮਾਨ ਹੱਥ ਜੋੜ ਕੇ ਫਤਹਿ ਬੁਲਾ ਕੇ ਬੈਠ ਗਏ। ਖ਼ਬਰ ਮੁਤਾਬਕ, ਗੁਰਦਾਸ ਮਾਨ ਵੱਲੋਂ ਪਿਛਲੇ ਸਾਲ ਪੰਜਾਬੀ ਭਾਸ਼ਾ ਨੂੰ ਲੈ ਕੇ ਕੀਤੀਆਂ ਟਿਪਣੀਆਂ ਦੇ ਕਾਰਨ ਉਨ੍ਹਾਂ ਨੂੰ ਸਟੇਜ ‘ਤੇ ਚੜ੍ਹਨ ਨਹੀਂ ਦਿੱਤਾ ਗਿਆ।