ਜ਼ਮੀਨ ਦੇ ਲਾਲਚ ‘ਚ ਪਤਨੀ ਹੋਈ ਅੰਨ੍ਹੀ, ਮਾਪਿਆਂ ਨਾਲ ਰਲ ਕੀਤਾ ਪਤੀ ਦਾ ਕਤਲ

0
407

ਬਰਨਾਲਾ, 25 ਨਵੰਬਰ | ਇੱਕ ਔਰਤ ਨੇ ਜ਼ਮੀਨ ਦੇ ਲਾਲਚ ਵਿਚ ਆਪਣੇ ਮਾਤਾ-ਪਿਤਾ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਇਹ ਘਟਨਾ ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਦੀ ਹੈ। ਜਿੱਥੇ ਦੇਰ ਰਾਤ ਇਹ ਘਟਨਾ ਵਾਪਰੀ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ।

ਦੱਸਿਆ ਜਾਂਦਾ ਹੈ ਕਿ ਮ੍ਰਿਤਕ ਹਰਜਿੰਦਰ ਸਿੰਘ ਦਾ ਆਪਣੀ ਪਤਨੀ ਜਸਪ੍ਰੀਤ ਕੌਰ ਨਾਲ ਪਿਛਲੇ ਕਾਫੀ ਸਮੇਂ ਤੋਂ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਕਤਲ ਤੋਂ ਬਾਅਦ ਦੋਸ਼ੀ ਪਤਨੀ ਅਤੇ ਉਸ ਦੇ ਮਾਤਾ-ਪਿਤਾ ਸਾਹਮਣੇ ਆਏ ਅਤੇ ਆਪਣਾ ਗੁਨਾਹ ਕਬੂਲ ਕਰ ਲਿਆ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਮ੍ਰਿਤਕ ਕਰੀਬ 20 ਸਾਲਾਂ ਤੋਂ ਵਿਆਹਿਆ ਹੋਇਆ ਸੀ ਅਤੇ ਉਸ ਦਾ ਇੱਕ 18 ਸਾਲ ਦਾ ਬੇਟਾ ਵੀ ਹੈ।

ਐਸ.ਏ.ਓ ਜਗਜੀਤ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਦਾ ਕਤਲ ਉਸ ਦੀ ਪਤਨੀ ਨੇ ਆਪਣੇ ਮਾਤਾ-ਪਿਤਾ ਨਾਲ ਮਿਲ ਕੇ ਕੀਤਾ ਹੈ। ਮ੍ਰਿਤਕ ਦੀ ਮਾਤਾ ਗੁਰਮੀਤ ਕੌਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਮ੍ਰਿਤਕ ਦੀ ਪਤਨੀ, ਸੱਸ ਅਤੇ ਸਹੁਰੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ਉਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਸੱਟਾਂ ਮਾਰਨ ਤੋਂ ਬਾਅਦ ਗਲਾ ਘੁੱਟ ਕੇ ਕਤਲ ਕਰ ਦਿੱਤਾ।  ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਇੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ, ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)