ਪਤੀ ਦੀਆਂ ਅਸਥੀਆਂ ਲੈ ਕੇ ਹਰਿਦੁਆਰ ਜਾ ਰਹੀ ਪਤਨੀ ਤੇ ਪਰਿਵਾਰਕ ਮੈਂਬਰਾਂ ਦੀ ਕਰੂਜ਼ਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ, ਪਤਨੀ ਦੀ ਮੌਤ, ਪੂਰਾ ਪਰਿਵਾਰ ਸੀਰੀਅਸ

0
2319

ਹਰਿਆਣਾ, 17 ਅਕਤੂਬਰ। ਬਹਾਦੁਰਗੜ੍ਹ ‘ਚ ਪਤੀ ਦੀਆਂ ਅਸਥੀਆਂ ਹਰਿਦੁਆਰ ਲੈ ਕੇ ਜਾ ਰਹੀ ਪਤਨੀ ਦੀ ਵੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਵਿੱਚ ਪਰਿਵਾਰ ਦੇ ਕੁੱਲ 11 ਜੀਅ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਬਹਾਦਰਗੜ੍ਹ ਤੋਂ ਲੰਘਦੇ KMP ਐਕਸਪ੍ਰੈਸ ਵੇਅ ‘ਤੇ ਤੇਜ਼ ਰਫ਼ਤਾਰ ਕਰੂਜ਼ਰ ਗੱਡੀ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਅਤੇ ਉਸ ਦੇ ਪਰਿਵਾਰ ਦੇ 11 ਮੈਂਬਰ ਗੰਭੀਰ ਜ਼ਖਮੀ ਹੋ ਗਏ।

ਜ਼ਖਮੀਆਂ ਨੂੰ ਇਲਾਜ ਲਈ ਪਹਿਲਾਂ ਬਹਾਦਰਗੜ੍ਹ ਜਨਰਲ ਹਸਪਤਾਲ ਲਿਆਂਦਾ ਗਿਆ ਪਰ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਹਾਦਰਗੜ੍ਹ ਜਨਰਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੀਤਾ ਦੇ ਪਤੀ ਦੀ ਮੌਤ ਹੋ ਗਈ ਸੀ ਅਤੇ ਗੀਤਾ ਦਾ ਪੂਰਾ ਪਰਿਵਾਰ ਅਸਥੀਆਂ ਗੰਗਾ ‘ਚ ਵਿਸਰਜਣ ਕਰਨ ਲਈ ਹਰਿਦੁਆਰ ਜਾ ਰਿਹਾ ਸੀ। ਜਦੋਂ ਉਹ ਕਰੂਜ਼ਰ ਵਿੱਚ ਸਵਾਰ ਹੋ ਕੇ ਬਹਾਦਰਗੜ੍ਹ ਦੇ ਪਿੰਡ ਜਖੋਦਾ ਨੇੜੇ ਪਹੁੰਚਿਆ ਤਾਂ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਗੀਤਾ ਦੀ ਮੌਤ ਹੋ ਗਈ।

ਇਸ ਦੇ ਨਾਲ ਹੀ ਇਸ ਭਿਆਨਕ ਹਾਦਸੇ ਵਿੱਚ ਪਰਿਵਾਰ ਦੇ 11 ਮੈਂਬਰ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਪੀਜੀਆਈ ਰੋਹਤਕ ਰੈਫ਼ਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬਹਾਦਰਗੜ੍ਹ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀਆਂ ਦੇ ਬਿਆਨ ਲੈ ਕੇ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।