ਪਤਨੀ ਦੇ ਸਨ ਕਿਸੇ ਹੋਰ ਨਾਲ ਸੰਬੰਧ, ਹੋਮ ਗਾਰਡ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਆਤਮ-ਹੱਤਿਆ

0
2856

ਤਰਨਤਾਰਨ (ਬਲਜੀਤ ਸਿੰਘ) | ਤਰਨਤਾਰਨ ਵਿਖੇ ਪੰਜਾਬ ਹੋਮ ਗਾਰਡ ਦੇ ਜਵਾਨ ਨੇ ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਤੰਗ ਆ ਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ, ਜੋ ਕਿ ਸਥਾਨਕ ਥਾਣਾ ਸਿਟੀ ਵਿਖੇ ਡਿਊਟੀ ਕਰਦਾ ਸੀ ਅਤੇ ਪੁਲਿਸ ਲਾਈਨ ਵਿਖੇ ਆਪਣੀ ਪਤਨੀ ਨਾਲ ਰਹਿੰਦਾ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਇੱਕ ਲੜਕੇ ਨਾਲ ਨਾਜਾਇਜ਼ ਸੰਬੰਧ ਸਨ, ਜਿਸ ਕਰਕੇ ਘਰ ਵਿੱਚ ਕਲੇਸ਼ ਰਹਿੰਦਾ ਸੀ। ਮ੍ਰਿਤਕ ਦੀ ਪਤਨੀ, ਉਸ ਦੀ ਸੱਸ ਅਤੇ ਪਤਨੀ ਦੇ ਆਸ਼ਿਕ ਨੇ ਕਈ ਵਾਰ ਉਸ ਦੀ ਕੁੱਟਮਾਰ ਵੀ ਕੀਤੀ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਆਪਣੀ ਜ਼ਿੰਦਗੀ ਨੂੰ ਖ਼ਤਮ ਕਰ ਲਿਆ।

ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਪਤਨੀ, ਸੱਸ ਅਤੇ ਪਤਨੀ ਦੇ ਆਸ਼ਿਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਂਚ ਅਧਿਕਾਰੀ ਗੱਜਣ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਮਸ਼ੇਰ ਸਿੰਘ ਦੀ ਮੌਤ ਦੇ ਆਰੋਪੀ ਉਸ ਦੀ ਪਤਨੀ, ਸੱਸ ਅਤੇ ਮ੍ਰਿਤਕ ਦੀ ਪਤਨੀ ਦੇ ਆਸ਼ਿਕ ਰਿਤਿਕ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)