15 ਅਗਸਤ 2024 ਤੱਕ ਪੰਜਾਬ ਨੂੰ ਕਰ ਦਿਆਂਗੇ ਨਸ਼ਾ ਮੁਕਤ : ਭਗਵੰਤ ਮਾਨ

0
322

ਚੰਡੀਗੜ੍ਹ, 8 ਫਰਵਰੀ| ਸੀਐਮ ਭਗਵੰਤ ਮਾਨ ਨੇ ਭਰੋਸਾ ਜਤਾਇਆ ਹੈ ਕਿ ਜਿਸ ਤਰ੍ਹਾਂ ਸਾਡੇ ਸ਼ਹੀਦਾਂ ਨੇ 15 ਅਗਸਤ 1947 ਨੂੰ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਵਾਇਆ ਸੀ, ਉਸੇ ਤਰੀਕੇ ਨਾਲ ਸਰਕਾਰ 15 ਅਗਸਤ 2024 ਤੱਕ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਵੇਗੀ। ਠੋਸ ਕਦਮ ਚੁੱਕੇ ਜਾਣਗੇ ਤਾਂ ਜੋ ਆਉਣ ਵਾਲੀ ਪੀੜ੍ਹੀ ਨਸ਼ਿਆਂ ਵਿਚ ਨਾ ਪਵੇ।

ਉਨ੍ਹਾਂ ਕਿਹਾ ਕਿ ਸਰਕਾਰ ਜਲਦੀ ਹੀ ਨਵੀਂ ਡਰੋਨ ਵਿਰੋਧੀ ਨੀਤੀ ਲਿਆ ਰਹੀ ਹੈ। ਡਰੋਨਾਂ ਨੂੰ ਰਜਿਸਟਰ ਕੀਤਾ ਜਾਵੇਗਾ ਅਤੇ ਗੈਰ-ਕਾਨੂੰਨੀ ਡਰੋਨ ਦੀ ਵਰਤੋਂ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਮੁਕਤ ਸੂਬਾ ਸਰਕਾਰ ਦੀ ਤਰਜੀਹ ਹੈ।

ਪੰਜਾਬ ਪੁਲਿਸ ਦੇ ਅਧਿਕਾਰੀ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਹੁਣ ਲੋਕਾਂ ਨੇ ਨਸ਼ਾ ਤਸਕਰਾਂ ਖਿਲਾਫ ਆਵਾਜ਼ ਉਠਾਉਣੀ ਸ਼ੁਰੂ ਕਰ ਦਿਤੀ ਹੈ। ਸਮੱਗਲਰਾਂ ਬਾਰੇ ਸੂਚਨਾਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਸਮੱਗਲਰਾਂ ਦੀ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਵੀ ਤੇਜ਼ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ‘ਤੇ ਤੰਜ ਕੱਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ੇ ਦੇ ਸੌਦਾਗਰਾਂ ਖਿਲਾਫ਼ ਕਾਰਵਾਈ ਨਹੀਂ ਕੀਤੀ ਸਗੋਂ ਨਸ਼ੇ ਦੇ ਸੌਦਾਗਰਾਂ ਨੂੰ ਪਨਾਹ ਦਿਤੀ, ਜਿਸ ਕਾਰਨ ਅਣਗਿਣਤ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਗਏ।