ਟੈਕਸ ‘ਚ ਮਿਲੇਗੀ ਛੋਟ ਜਾਂ ਮਿਡਲ ਕਲਾਸ ‘ਤੇ ਹੋਰ ਵਧੇਗਾ ਬੋਝ ? ਵਿੱਤ ਮੰਤਰੀ ਸੀਤਾਰਮਨ ਅੱਜ ਪੇਸ਼ ਕਰੇਗੀ ਬਜਟ

0
170

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਪੇਸ਼ ਕਰਨਗੇ। ਸੀਤਾਰਮਨ ਦਾ ਬਜਟ ਭਾਸ਼ਣ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਭਾਰਤ ਦਾ ਇਹ ਬਜਟ ਅਜਿਹੇ ਸਮੇਂ ‘ਚ ਪੇਸ਼ ਹੋਣ ਜਾ ਰਿਹਾ ਹੈ ਜਦੋਂ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੀ ਰਫਤਾਰ ਸੁਸਤ ਹੋ ਚੁੱਕੀ ਹੈ ਅਤੇ ਸੰਭਾਵਿਤ ਮੰਦੀ ਵੱਲ ਵਧ ਰਹੀ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਬਜਟ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਭਾਰਤ ਦਾ ਇਹ ਬਜਟ ਅਜਿਹੇ ਸਮੇਂ ਵਿੱਚ ਪੇਸ਼ ਹੋਣ ਜਾ ਰਿਹਾ ਹੈ ਜਦੋਂ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੀ ਰਫ਼ਤਾਰ ਸੁਸਤ ਹੋ ਚੁੱਕੀ ਹੈ ਅਤੇ ਸੰਭਾਵਿਤ ਮੰਦੀ ਵੱਲ ਵਧ ਰਹੀ ਹੈ। ਅਜਿਹੇ ਵਿੱਚ ਪੂਰੀ ਦੁਨੀਆ ਦੀਆਂ ਨਜ਼ਰਾਂ ਮੋਦੀ ਸਰਕਾਰ ਦੇ ਬਜਟ ‘ਤੇ ਟਿਕੀਆਂ ਹੋਈਆਂ ਹਨ । ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਸੰਸਦ ਵਿੱਚ ਪੇਸ਼ ਕੀਤੇ ਆਰਥਿਕ ਸਰਵੇਖਣ ਵਿੱਚ ਵਿਕਾਸ ਦਰ 6-6.8 ਫੀਸਦੀ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਅਜਿਹੇ ਵਿੱਚ ਭਾਰਤ ਨੂੰ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਬਜਟ ਪੇਸ਼ ਕਰਨ ਮਗਰੋਂ ਨਿਰਮਲਾ ਸੀਤਾਰਮਨ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਕਰਨਗੇ । ਇਸ ਦੌਰਾਨ ਉਨ੍ਹਾਂ ਨਾਲ ਵਿੱਤ ਰਾਜ ਮੰਤਰੀ, ਵਿੱਤ ਸਕੱਤਰ ਮੌਜੂਦ ਰਹਿਣਗੇ।

ਅਜਿਹੇ ਵਿੱਚ ਮੱਧ ਵਰਗੀ ਪਰਿਵਾਰ ਨੂੰ ਉਮੀਦ ਹੈ ਕਿ ਇਸ ਵਾਰ ਵਿੱਤ ਮੰਤਰੀ ਦੇ ਪਿਟਾਰੇ ਵਿੱਚੋਂ ਟੈਕਸ ਛੋਟ ਦਾ ਤੋਹਫਾ ਮਿਲੇਗਾ । ਇਸ ਤੋਂ ਪਹਿਲਾਂ ਸਰਕਾਰ ਨੇ ਸਾਲ 2020 ਵਿੱਚ ਨਵਾਂ ਟੈਕਸ ਸਲੈਬ ਪੇਸ਼ ਕੀਤਾ ਸੀ । ਮਹਿੰਗਾਈ ਤੋਂ ਪ੍ਰੇਸ਼ਾਨ ਮੱਧ ਵਰਗ ਨੂੰ ਆਮਦਨ ਕਰ ਵਿੱਚ ਛੋਟ ਮਿਲਣ ਦੀ ਉਮੀਦ ਹੈ। ਲੋਕਾਂ ਦੀ ਮੰਗ ਹੈ ਕਿ 80c ਦਾ ਦਾਇਰਾ ਵਧਾ ਕੇ 2 ਲੱਖ ਰੁਪਏ ਕੀਤਾ ਜਾਵੇ।