ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦਿਆਂ ਕੈਪਟਨ ਸਰਕਾਰ 66000 ਕੱਚੇ ਮੁਲਾਜ਼ਮਾਂ ਨੂੰ ਕਰੇਗੀ ਪੱਕੇ, ਪੜ੍ਹੋ ਕਦੋਂ ਹੋਵੇਗੀ ਪ੍ਰਕਿਰਿਆ ਸ਼ੁਰੂ

0
1466

ਚੰਡੀਗੜ੍ਹ | ਪੰਜਾਬ ਸਰਕਾਰ ਦੇ ਕੱਚੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ। ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕੈਪਟਨ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਆਗਾਮੀ ਮੌਨਸੂਨ ਸੈਸ਼ਨ ‘ਚ ਕੁਲ 66000 ਕੱਚੇ ਮੁਲਾਜ਼ਮਾਂ ਪੱਕੇ ਕਰਨ ਦਾ ਬਿੱਲ ਪੇਸ਼ ਕੀਤਾ ਜਾਵੇਗਾ। ਕੈਬਨਿਟ ਸਬ ਕਮੇਟੀ ਦੇ ਸਾਰੇ ਮੈਂਬਰਾਂ ਨੇ ਇਸ ਨੂੰ ਹਰੀ ਝੰਡੀ ਦੇ ਦਿੱਤੀ ਹੈ। ਬ੍ਰਹਮ ਮਹਿੰਦਰਾ, ਮਨਪ੍ਰੀਤ ਬਾਦਲ ਤੇ ਤ੍ਰਿਪਤ ਬਾਜਵਾ ਇਸ ਕਮੇਟੀ ਦੇ ਮੈਂਬਰ ਹਨ।

ਠੇਕੇ ‘ਤੇ ਕੰਮ ਕਰਦੇ ਬਹੁਤ ਸਾਰੇ ਮੁਲਾਜ਼ਮ ਕਾਫੀ ਸਮੇਂ ਤੋਂ ਪੱਕੇ ਹੋਣ ਲਈ ਸੜਕਾਂ ‘ਤੇ ਧਰਨੇ-ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਨੇ ਕਿਹਾ ਸੀ ਕਿ ਜੇਕਰ 2017 ‘ਚ ਉਸ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ।

ਹੁਣ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮਨ ਬਣਾ ਲਿਆ ਹੈ। ਇਸ ਸਬੰਧੀ ਬਣਾਈ ਸਬ ਕਮੇਟੀ ਦੇ ਮੈਂਬਰ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਕਰ ਰਹੇ ਹਨ। ਮੁੱਖ ਮੰਤਰੀ ਵੀ ਇਸ ਸਬੰਧੀ ਰਾਜਪਾਲ ਨੂੰ ਵੀ ਮਿਲ ਰਹੇ ਹਨ।

ਸਰਕਾਰ ਵੱਲੋਂ 10 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕਰਮਚਾਰੀਆਂ ਨੂੰ ਹੀ ਨਿਯਮਤ ਕਰਨ ਲਈ ਵਿਚਾਰਿਆ ਜਾਵੇਗਾ। ਆਊਟਸੋਰਸ ਕਰਮਚਾਰੀ (ਉਹ ਜਿਹੜੇ ਸਰਕਾਰ ਲਈ ਕੰਮ ਕਰਦੇ ਹਨ ਪਰ ਉਨ੍ਹਾਂ ਕੰਪਨੀਆਂ ਦੇ ਕਰਮਚਾਰੀ ਹਨ, ਜਿਨ੍ਹਾਂ ਨੂੰ ਆਊਟਸੋਰਸ ਕੀਤਾ ਗਿਆ ਹੈ) ਇਸ ਸਕੀਮ ਵਿੱਚ ਨਹੀਂ ਮੰਨੇ ਜਾਣਗੇ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)