ਐਸ.ਸੀ.ਕਮਿਸ਼ਨ ਦੇ ਦਖਲ ਨਾਲ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਵਿਰੁੱਧ ਕੇਸ ਹੋਇਆ ਦਰਜ

0
676

ਚੰਡੀਗੜ੍ਹ/ਜਲੰਧਰ|ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਜਲੰਧਰ ਦਿਹਾਤੀ ਪੁਲਿਸ ਵੱਲੋਂ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਵਿਅਕਤੀ ਬਲਕਾਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਐਸ.ਸੀ.ਕਮਿਸ਼ਨ ਦੇ ਬੁਲਾਰੇ ਵੱਲੋਂ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਚੱਕ ਕਲਾਂ, ਤਹਿਸੀਲ ਨਕੋਦਰ, ਜ਼ਿਲ੍ਹਾ ਜਲੰਧਰ ਵੱਲੋਂ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਕਿ ਬਲਕਾਰ ਸਿੰਘ (ਉਰਫ ਬਲਕਾਰੀ) ਪੁੱਤਰ ਹਰਵਿੰਦਰ ਸਿੰਘ ਨੇ ਉਸ ਨੂੰ ਖੇਤ ਵਿੱਚੋਂ ਮੁੱਢ ਚੁੱਕਣ ਨੂੰ ਲੈ ਕੇ ਜਾਤੀ ਸੂਚਕ ਅਪਸ਼ਬਦ ਬੋਲੇ ਅਤੇ ਬਹਿਸਬਾਜੀ ਕੀਤੀ, ਜਿਸ ਦੀ ਸ਼ਿਕਾਇਤ ‘ਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਸ ਸਬੰਧੀ ਕਮਿਸ਼ਨ ਵੱਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਨੂੰ ਸ਼ਿਕਾਇਤ ਭੇਜਦੇ ਹੋਏ ਲਿਖਿਆ ਗਿਆ ਕਿ ਇਸ ਕੇਸ ਦੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਉਪਰੰਤ ਸੀਨੀਅਰ ਪੁਲਿਸ ਕਪਤਾਨ ਦਿਹਾਤੀ ਨੇ ਕਮਿਸ਼ਨ ਨੂੰ ਦੱਸਿਆ ਕਿ ਇਸ ਮਾਮਲੇ ਤੇ ਬਲਕਾਰ ਸਿੰਘ ਉਰਫ ਬਲਕਾਰੀ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਮਾਨਯੋਗ ਅਦਾਲਤ ਵਿੱਚ ਚਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ।