ਘਰੇਲੂ ਕਲੇਸ਼ ਕਾਰਨ ਔਰਤ ਨੇ ਆਪਣੇ 2 ਮਾਸੂਮ ਬੱਚਿਆਂ ਸਣੇ ਖਾਧਾ ਜ਼ਹਿਰ, ਤਿੰਨਾਂ ਦੀ ਮੌਤ

0
483

ਗੁਰਦਾਸਪੁਰ, 25 ਸਤੰਬਰ | ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਵਿਚ ਇੱਕ ਔਰਤ ਨੇ ਆਪਣੇ ਦੋ ਮਾਸੂਮ ਬੱਚਿਆਂ ਸਮੇਤ ਜ਼ਹਿਰ ਖਾ ਲਿਆ। ਤਿੰਨਾਂ ਦੀ ਮੌਤ ਹੋ ਗਈ। ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਔਰਤ ਤੇ ਮਾਸੂਮ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਨਵਨੀਤ ਕੌਰ ਤੇ ਬੱਚਿਆਂ ਨਮਨਦੀਪ ਕੌਰ ਅਤੇ ਨਵਰਾਜ ਸਿੰਘ ਵਜੋਂ ਹੋਈ ਹੈ। ਸੂਤਰਾਂ ਮੁਤਾਬਕ ਪਰਿਵਾਰ ਦੀ ਮੌਤ ਕੋਈ ਜ਼ਹਿਰੀਲੀ ਚੀਜ਼ ਖਾਣ ਕਾਰਨ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਘਰੇਲੂ ਕਲੇਸ਼ ਦੌਰਾਨ ਮਾਂ ਨੇ ਆਪਣੇ ਬੱਚਿਆਂ ਸਮੇਤ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ।