ਲੁਧਿਆਣਾ ‘ਚ ਔਰਤ ਦਾ ਬੇਰਹਿਮੀ ਨਾਲ ਕਤਲ, ਸਿਰ ‘ਤੇ ਤੇਜ਼ਧਾਰ ਹਥਿਆਰ ਦੇ ਮਿਲੇ ਨਿਸ਼ਾਨ

0
1069

ਲੁਧਿਆਣਾ | ਹੰਬੜਾ ਰੋਡ ‘ਤੇ ਪ੍ਰਤਾਪਪੁਰਾ ਸਥਿਤ ਸਬਜ਼ੀ ਮੰਡੀ ‘ਚ ਉਦੋਂ ਦਹਿਸ਼ਤ ਫੈਲ ਗਈ, ਜਦੋਂ ਕਿਸੇ ਨੇ ਔਰਤ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਹੰਬੜਾ ਰੋਡ ਤੇ ਸੁੱਟ ਦਿੱਤੀ।

ਜਾਣਕਾਰੀ ਅਨੁਸਾਰ ਔਰਤ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਮਿਲੇ ਹਨ। ਹਾਲਾਂਕਿ ਮ੍ਰਿਤਕਾ ਦੀ ਪਛਾਣ ਨਹੀਂ ਹੋ ਸਕੀ। ਘਟਨਾ ਦੀ ਸੂਚਨਾ ਮਿਲਣ ‘ਤੇ ਏਐੱਸਪੀ ਤਲਵਿੰਦਰ ਸਿੰਘ ਤੇ ਥਾਣਾ ਪੀਏਯੂ ਦੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਕਾਰਵਾਈ ਸ਼ੁਰੂ ਕੀਤੀ।