<div><strong>ਮਾਨਸਾ&comma; 29 ਜਨਵਰੀ &vert;<&sol;strong> ਦੇਰ ਰਾਤ ਨਕਾਬਪੋਸ਼ ਬਦਮਾਸ਼ਾਂ ਵੱਲੋਂ ਔਰਤ ਦੇ ਪਤੀ &&num;8216&semi;ਤੇ ਜਾਨਲੇਵਾ ਹਮਲਾ ਕੀਤਾ ਗਿਆ। ਹਮਲਾਵਰਾਂ ਨੇ ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ&comma; ਜਿਸ ਕਾਰਨ ਮਹਿਲਾ ਸਰਪੰਚ ਸਿਮਰ ਕੌਰ ਦਾ ਪਤੀ ਸੋਨੀ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਇਹ ਘਟਨਾ ਪਿੰਡ ਮਾਨਸਾ ਖੁਰਦ ਦੀ ਹੈ।<&sol;div>&NewLine;<div><&sol;div>&NewLine;<div>ਸਰਪੰਚ ਸਿਮਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਕਿਸਾਨ ਹੈ ਅਤੇ ਰੋਜ਼ਾਨਾ ਦੀ ਤਰ੍ਹਾਂ ਖੇਤਾਂ ਵਿਚ ਕੰਮ ਕਰਨ ਗਿਆ ਹੋਇਆ ਸੀ। ਜਦੋਂ ਉਹ ਸ਼ਾਮ ਤੱਕ ਘਰ ਨਹੀਂ ਪਰਤਿਆ ਤਾਂ ਉਸ ਨੇ ਫੋਨ ਕੀਤਾ। ਫੋਨ &&num;8216&semi;ਤੇ ਸੋਨੀ ਸਿੰਘ ਨੇ ਦੱਸਿਆ ਕਿ ਉਸ &&num;8216&semi;ਤੇ ਕੁਝ ਵਿਅਕਤੀਆਂ ਨੇ ਹਮਲਾ ਕੀਤਾ ਹੈ। ਇਸ ਤੋਂ ਬਾਅਦ ਉਸ ਨੂੰ ਤੁਰੰਤ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।<&sol;div>&NewLine;<div><&sol;div>&NewLine;<div>ਸਿਵਲ ਹਸਪਤਾਲ ਦੇ ਡਾਕਟਰ ਰਿਤਿਕ ਨੇ ਦੱਸਿਆ ਕਿ ਸੋਨੀ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਸੋਨੀ ਸਿੰਘ ਨੂੰ ਕੁਝ ਲੋਕਾਂ ਵੱਲੋਂ ਧਮਕੀਆਂ ਮਿਲੀਆਂ ਸਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਸਰਪੰਚ ਸਿਮਰ ਕੌਰ ਨੇ ਵੀ ਪੁਲਿਸ ਨੂੰ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਕਰ ਰਹੀ ਹੈ।<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;