ਜਲੰਧਰ | ਰਾਜਨਗਰ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਤੀ ਤੇ ਸਹੁਰਿਆਂ ਦੀ ਕੁੱਟਮਾਰ ਤੋਂ ਤੰਗ ਆ ਕੇ ਇਕ ਔਰਤ ਨੇ ਜ਼ਹਿਰ ਖਾ ਲਿਆ ਤੇ ਆਪਣੇ 2 ਬੱਚਿਆਂ ਗੌਰਵ (ਪੁੱਤਰ) ਤੇ ਮੰਨਤ (ਧੀ) ਨੂੰ ਵੀ ਜ਼ਹਿਰ ਦੇ ਦਿੱਤਾ। ਔਰਤ ਤੇ ਉਸ ਦਾ ਪੁੱਤਰ ਗੌਰਵ ਦੀ ਮੌਤ ਹੋ ਗਈ ਹੈ, ਜਦਕਿ ਮੰਨਤ ਜ਼ਿੰਦਗੀ ਤੇ ਮੌਤ ਵਿਚਕਾਰ ਜੂਝ ਰਹੀ ਹੈ।

ਮ੍ਰਿਤਕ ਰੇਖਾ ਪਤਨੀ ਦਲੀਪ ਕੁਮਾਰ ਆਪਣੇ ਪਤੀ ਤੇ ਸਹੁਰਿਆਂ ਵੱਲੋਂ ਤੰਗ-ਪ੍ਰੇਸ਼ਾਨ ਕਰਨ ਤੋਂ ਇੰਨੀ ਦੁਖੀ ਹੋ ਗਈ ਕਿ ਉਸ ਨੇ ਨਾ ਸਿਰਫ ਮੌਤ ਨੂੰ ਗਲੇ ਲਗਾ ਲਿਆ, ਸਗੋਂ ਆਪਣੇ ਬੱਚਿਆਂ ਨੂੰ ਵੀ ਮੌਤ ਦੀ ਗੋਦ ‘ਚ ਸੁਲਾ ਦਿੱਤਾ।

ਇਸ ਦੇ ਨਾਲ ਹੀ ਰੇਖਾ ਦੇ ਰਿਸ਼ਤੇਦਾਰਾਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਸ ਦਾ ਪਤੀ ਦਲੀਪ ਕੁਮਾਰ ਅਕਸਰ ਰੇਖਾ ਤੇ ਬੱਚਿਆਂ ਦੀ ਕੁੱਟਮਾਰ ਕਰਦਾ ਸੀ।

ਕੁਝ ਦਿਨ ਪਹਿਲਾਂ ਹੀ ਦਲੀਪ ਨੇ ਰੇਖਾ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ। ਇਹ ਸਭ ਕੁਝ ਦਲੀਪ ਨੇ ਆਪਣੇ ਪਰਿਵਾਰਕ ਮੈਂਬਰਾਂ ਦੇ ਕਹਿਣ ‘ਤੇ ਕੀਤਾ ਸੀ।

ਰੇਖਾ ਨੇ ਸਹੁਰਿਆਂ ਦੀ ਕੁੱਟਮਾਰ ਤੇ ਤੰਗ-ਪ੍ਰੇਸ਼ਾਨ ਕਰਨ ਬਾਰੇ ਕਈ ਵਾਰ ਆਪਣੇ ਮਾਪਿਆਂ ਨੂੰ ਵੀ ਦੱਸਿਆ ਅਤੇ ਉਨ੍ਹਾਂ ਨੇ ਦਲੀਪ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕਈ ਵਾਰ ਸਮਝਾਇਆ ਪਰ ਉਹ ਨਹੀਂ ਮੰਨੇ।

ਤੰਗ ਆ ਕੇ ਰੇਖਾ ਨੇ ਮੌਤ ਦਾ ਰਾਹ ਚੁਣਿਆ। ਮ੍ਰਿਤਕ ਦੇ ਭਰਾ ਵਿਜੇ, ਰਾਕੇਸ਼ ਤੇ ਔਰਤ ਸੰਤੋਸ਼ੀ ਨੇ ਦੋਸ਼ ਲਾਇਆ ਕਿ ਰੇਖਾ ਨੇ ਖੁਦਕੁਸ਼ੀ ਨਹੀਂ ਕੀਤੀ, ਸਗੋਂ ਉਸ ਦੇ ਸਹੁਰਿਆਂ ਨੇ ਉਸ ਦਾ ਕਤਲ ਕੀਤਾ ਹੈ।

ਕੁਝ ਦਿਨ ਪਹਿਲਾਂ ਰੇਖਾ ਨੇ ਉਸ ਨੂੰ ਫੋਨ ਕਰਕੇ ਦੱਸਿਆ ਸੀ ਕਿ ਉਸ ਦੇ ਪਤੀ ਦਲੀਪ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਉਹ ਉਸ ਨੂੰ ਮਾਰ ਦੇਵੇਗਾ।

ਥਾਣਾ ਬਾਬਾ ਬਸਤੀ ਖੇਲ ਦੀ ਪੁਲਸ ਨੇ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਸਹੁਰਾ ਪਰਿਵਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਲਾਸ਼ਾਂ ਨੂੰ ਵੀ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਪੋਸਟਮਾਰਟਮ ਹੁੰਦੇ ਹੀ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ ਪਰ ਇਸ ਦੌਰਾਨ ਆਰੋਪੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹੰਗਾਮਾ ਹੋਣ ਦੀ ਸੰਭਾਵਨਾ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ