ਤਰਨਤਾਰਨ ‘ਚ ਔਰਤ ਨੂੰ ਅੱਧ ਨੰਗਾ ਕਰ ਕੇ ਘੁੰਮਾਉਣ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਲਿਆ ਸਖਤ ਨੋਟਿਸ, SSP ਤੇ DC ਤੋਂ ਮੰਗੀ ਰਿਪੋਰਟ

0
8014

ਤਰਨਤਾਰਨ | ਧੀ ਨਾਲ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਅੱਧ-ਨੰਗਾ ਕਰ ਦਿੱਤਾ। ਇਸ ਤੋਂ ਬਾਅਦ ਉਹ ਸੜਕਾਂ ‘ਤੇ ਉਸ ਦਾ ਪਿੱਛਾ ਕਰਦੇ ਹੋਏ ਵੀਡੀਓ ਬਣਾਉਂਦੇ ਰਹੇ। ਜੇਕਰ 55 ਸਾਲਾ ਮਾਂ ਆਪਣੇ ਸਰੀਰ ਦੇ ਉਪਰਲੇ ਹਿੱਸੇ ਨੂੰ ਢੱਕਣ ਲਈ ਕੱਪੜੇ ਚੁੱਕਦੀ ਤਾਂ ਦੋਸ਼ੀ ਉਨ੍ਹਾਂ ਨੂੰ ਖੋਹ ਕੇ ਲੈ ਜਾਂਦੇ।

ਅਰਧ-ਨਗਨ ਅਵਸਥਾ ‘ਚ ਆਪਣੇ ਆਪ ਨੂੰ ਬਚਾਉਣ ਲਈ ਉਹ ਦੁਕਾਨਾਂ ‘ਚ ਵੀ ਲੁਕਦੀ ਰਹੀ। ਮੁਲਜ਼ਮ ਉਸ ਦੀ ਮੋਬਾਇਲ ’ਤੇ ਵੀਡੀਓ ਬਣਾ ਕੇ ਉਸ ਦਾ ਪਿੱਛਾ ਕਰਦਾ ਰਿਹਾ। ਬਾਅਦ ‘ਚ ਦੋਸ਼ੀ ਨੇ ਉਸ ਦੀ ਵੀਡੀਓ ਵੀ ਵਾਇਰਲ ਕਰ ਦਿੱਤੀ। ਇਸ ਤੋਂ ਪਹਿਲਾਂ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਸੀ। ਹਾਲਾਂਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਵਲਟੋਹਾ ਪੁਲਿਸ ਨੇ 3 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਸ ਦੌਰਾਨ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ। ਇਸ ਮਾਮਲੇ ‘ਚ ਸਖ਼ਤ ਕਾਰਵਾਈ ਕੀਤੀ ਜਾਵੇਗੀ ਮਹਿਲਾ ਕਮਿਸ਼ਨ ਨੇ ਹੁਣ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ।

ਇਸ ਮਾਮਲੇ ‘ਚ ਕਾਰਵਾਈ ‘ਚ ਦੇਰੀ ਕਰਨ ਕਾਰਨ ਪੁਲਿਸ ਵੀ ਘੇਰਾਬੰਦੀ ‘ਚ ਹੈ। ਔਰਤ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਬਾਵਜੂਦ ਪੁਲਿਸ ਨੂੰ ਮਾਮਲਾ ਦਰਜ ਕਰਨ ‘ਚ 4 ਦਿਨ ਲੱਗ ਗਏ।