ਧੁੰਦ ਦਾ ਕਹਿਰ : ਕਪੂਰਥਲਾ ‘ਚ ਨੈਸ਼ਨਲ ਹਾਈਵੇ ‘ਤੇ ਟਕਰਾਈਆਂ 9 ਗੱਡੀਆਂ, 5 ਜਣੇ ਗੰਭੀਰ ਜ਼ਖਮੀ, ਫਲਾਈਓਵਰ ਤੋਂ ਥੱਲੇ ਡਿਗਿਆ ਟਰੱਕ

0
2805

ਕਪੂਰਥਲਾ, 26 ਦਸੰਬਰ| ਸਵੇਰ ਦੀ ਧੁੰਦ ਕਾਰਨ ਢਿੱਲਵਾਂ, ਕਪੂਰਥਲਾ ਨੇੜੇ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ 8-9 ਵਾਹਨਾਂ ਦੀ ਆਪਸ ‘ਚ ਟੱਕਰ ਹੋ ਗਈ। ਜਿਸ ਵਿੱਚ 5 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਘਟਨਾ ਤੋਂ ਬਾਅਦ ਹਾਈਵੇਅ ‘ਤੇ ਤਾਇਨਾਤ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਨੇੜਲੇ ਨਿੱਜੀ ਹਸਪਤਾਲਾਂ ‘ਚ ਦਾਖਲ ਕਰਵਾਇਆ। ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

ਇਸ ਦੌਰਾਨ ਸੀਮਿੰਟ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਫਲਾਈਓਵਰ ਤੋਂ ਹੇਠਾਂ ਡਿੱਗ ਗਿਆ। ਜਿਸ ਵਿੱਚ ਟਰੱਕ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਕਾਰਨ ਟ੍ਰੈਫਿਕ ਜਾਮ ਹੋ ਗਿਆ। ਹਾਈਵੇਅ ‘ਤੇ ਤਾਇਨਾਤ ਪੁਲਿਸ ਨੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਜਾਮ ਨੂੰ ਹਟਾਇਆ।

ਧੁੰਦ ਕਾਰਨ ਆਪਸ ‘ਚ ਟਕਰਾਏ ਵਾਹਨ

ਜ਼ਖ਼ਮੀ ਕਾਰ ਚਾਲਕ ਅੰਮ੍ਰਿਤ ਵਾਸੀ ਲੁਧਿਆਣਾ ਅਨੁਸਾਰ ਉਹ ਆਪਣੀ ਕਾਰ ਵਿੱਚ ਧੀਮੀ ਰਫ਼ਤਾਰ ਨਾਲ ਵਾਹਨਾਂ ਦੇ ਪਿੱਛੇ ਜਾ ਰਿਹਾ ਸੀ ਕਿ ਜਿਵੇਂ ਹੀ ਉਹ ਬਿਆਸ ਨੇੜੇ ਪਹੁੰਚਿਆ ਤਾਂ ਹਾਈਵੇਅ ‘ਤੇ ਇਕ ਟੈਂਪੂ ਹਾਦਸੇ ਦਾ ਸ਼ਿਕਾਰ ਹੋ ਗਿਆ। ਅਚਾਨਕ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਉਸ ਨੇ ਰਾਹਗੀਰਾਂ ਦੀ ਮਦਦ ਨਾਲ ਆਪਣੇ ਪਰਿਵਾਰ ਨੂੰ ਕਾਰ ‘ਚੋਂ ਬਾਹਰ ਕੱਢਿਆ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।