ਦਿੱਲੀ| ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਪ੍ਰਦਰਸ਼ਨ ਦਾ ਅੱਜ 16ਵਾਂ ਦਿਨ ਹੈ। ਸੋਮਵਾਰ ਨੂੰ ਪੰਜਾਬ ਤੋਂ ਕਿਸਾਨਾਂ ਦਾ ਇੱਕ ਸਮੂਹ ਜੰਤਰ-ਮੰਤਰ ਪਹੁੰਚਿਆ। ਉਥੇ ਪੁੱਜ ਕੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਪੁਲਿਸ ਬੈਰੀਕੇਡ ਤੋੜ ਕੇ ਧਰਨੇ ਵਾਲੀ ਥਾਂ ’ਤੇ ਪਹੁੰਚ ਗਏ।
ਕਿਸਾਨ ਨਾਅਰੇਬਾਜ਼ੀ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਗੁੱਸੇ ਵਿੱਚ ਆਏ ਕਿਸਾਨ ਇਹ ਵੀ ਕਹਿ ਰਹੇ ਹਨ ਕਿ ਪ੍ਰਧਾਨ ਮੰਤਰੀ ਮੋਦੀ ਤੁਹਾਡੀ ਤਾਨਾਸ਼ਾਹੀ ਨਹੀਂ ਚੱਲੇਗੀ।