ਚੰਡੀਗੜ੍ਹ, 17 ਅਕਤੂਬਰ | ਪੰਜਾਬ ਦੇ 8 ਜ਼ਿਲਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿਚ ਮੰਗਲਵਾਰ ਸਵੇਰੇ ਵੀ ਬਾਰਿਸ਼ ਪਈ।
ਮੌਸਮ ਵਿਭਾਗ ਨੇ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਜਲੰਧਰ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦਾ ਮਤਲਬ ਹੈ ਕਿ ਇਥੇ ਭਾਰੀ ਮੀਂਹ ਪਵੇਗਾ, ਜਿਸ ਦੇ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ ਜਦੋਂਕਿ ਪੰਜਾਬ ਦੇ ਬਾਕੀ ਹਿੱਸਿਆਂ ਵਿਚ ਅੱਜ ਵੀ ਬਾਰਿਸ਼ ਜਾਰੀ ਰਹੇਗੀ।
ਅੱਜ ਸਵੇਰੇ ਵੀ ਮਾਝੇ ਸਮੇਤ ਪੰਜਾਬ ਦੇ ਕਈ ਜ਼ਿਲਿਆਂ ਵਿਚ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। 3 ਦਿਨਾਂ ਤੋਂ ਹੋ ਰਹੀ ਬਾਰਿਸ਼ ਨੇ ਤਾਪਮਾਨ ‘ਚ ਕਾਫੀ ਬਦਲਾਅ ਲਿਆ ਦਿੱਤਾ ਹੈ। ਮੰਗਲਵਾਰ ਸਵੇਰੇ ਵੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 19 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ।