ਨਵੀਂ ਦਿੱਲੀ | ਦੇਸ਼ ਦੇ ਕਈ ਇਲਾਕਿਆਂ ਵਿਚ ਅਗਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। 4 ਤੇ 5 ਸਤੰਬਰ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਪਿਛਲੇ ਮਹੀਨੇ ਤੋਂ ਦੇਸ਼ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਕਾਰਨ ਹੜ੍ਹ ਵੀ ਆਇਆ ਹੈ।
ਆਈਐਮਡੀ ਨੇ ਚਿਤਾਵਨੀ ਦਿੱਤੀ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਸਕਦੀਆਂ ਹਨ।
ਅਰੁਣਾਚਲ ਪ੍ਰਦੇਸ਼ ਅਤੇ ਆਸਾਮ ਅਤੇ ਮੇਘਾਲਿਆ ਵਿੱਚ ਗਰਜ-ਬਿਜਲੀ ਡਿੱਗਣ ਅਤੇ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।
ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅੱਜ ਅਤੇ ਭਲਕੇ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।