ਮੋਹਾਲੀ | ਸੈਕਟਰ-71 ‘ਚ ਕਮਿਊਨਿਟੀ ਸੈਂਟਰ ਨੇੜੇ ਦਿਨ-ਦਿਹਾੜੇ ਅਣਪਛਾਤੇ ਕਾਰ ਸਵਾਰ ਬਦਮਾਸ਼ਾਂ ਨੇ ਯੁਵਾ ਅਕਾਲੀ ਨੇਤਾ ‘ਤੇ ਤਾਬੜਤੋੜ ਫਾਇਰਿੰਗ ਕੀਤੀ। ਬਦਮਾਸ਼ਾਂ ਨੇ ਕਰੀਬ 10 ਗੋਲੀਆਂ ਮਾਰ ਕੇ ਅਕਾਲੀ ਨੇਤਾ ਦੀ ਹੱਤਿਆ ਕਰ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰਾਂ ਨੇ ਕਈ ਰਾਊਂਡ ਫਾਇਰ ਕੀਤੇ। ਪੁਲਿਸ ਮੁਤਾਬਕ ਅਕਾਲੀ ਦਲ ਦੇ ਯੁਵਾ ਨੇਤਾ ਵਿੱਕੀ ਮਿੱਡੂਖੇੜਾ ਨੂੰ ਬਦਮਾਸ਼ਾਂ ਨੇ ਘੇਰ ਕੇ ਗੋਲੀ ਮਾਰੀ।
ਵਿੱਕੀ ਮਿੱਡੂਖੇੜਾ ਅਕਾਲੀ ਦਲ ਦੀ ਟਿਕਟ ‘ਤੇ ਵਾਰਡ-38 ਤੋਂ ਚੋਣ ਲੜਨ ਵਾਲੇ ਅਜੇਪਾਲ ਮਿੱਡੂਖੇੜਾ ਦੇ ਛੋਟੇ ਭਰਾ ਸਨ। ਗੰਭੀਰ ਹਾਲਤ ‘ਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਗੋਲੀਬਾਰੀ ਤੋਂ ਬਾਅਦ ਮੋਹਾਲੀ ਪੁਲਿਸ ਨੇ ਪੂਰੇ ਜ਼ਿਲੇ ‘ਚ ਅਲਰਟ ਜਾਰੀ ਕਰ ਦਿੱਤਾ ਹੈ। ਫਿਲਹਾਲ ਅਜੇ ਤੱਕ ਕਿਸੇ ਵੀ ਬਦਮਾਸ਼ ਨੂੰ ਪੁਲਿਸ ਫੜ ਨਹੀਂ ਸਕੀ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)