ਸਕਾਰਪੀਓ ਗੱਡੀ ‘ਚ ਨੌਜਵਾਨ ਦੇ ਮਾਰੀਆਂ ਗੋਲੀਆਂ, ਮੌਤ

0
3577

ਹੁਸ਼ਿਆਰਪੁਰ | ਟਾਂਡਾ ਰੋਡ ‘ਤੇ ਟੋਲ ਪਲਾਜ਼ਾ ਨਜ਼ਦੀਕ ਇਕ 27 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਅਣਪਛਾਤੇ ਵਿਅਕਤੀਆਂ ਵਲੋਂ ਅਣਖਵੀਰ ਸਿੰਘ, ਜੋ ਕਿ ਮਾਹਿਲਪੁਰ ਦੇ ਨਜ਼ਦੀਕੀ ਪਿੰਡ ਨੰਗਲ ਦਾ ਰਹਿਣ ਵਾਲਾ ਸੀ, ਦੇ ਸਿਰ ‘ਚ ਗੋਲੀਆਂ ਮਾਰੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਮਲਾਵਰਾਂ ਦੇ ਟੋਲ ਪਲਾਜ਼ਾ ਪਾਰ ਕਰਦੇ ਸਮੇਂ ਸਕਾਰਪੀਓ ਨੂੰ ਘੇਰ ਲਿਆ ਅਤੇ ਲਗਭਗ ਤਿੰਨ ਗੋਲੀਆਂ ਮਾਰੀਆਂ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।