ਪਿਤਾ ਨੂੰ ਜ਼ਲੀਲ ਕਰਨ ‘ਤੇ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

0
3518

ਮਾਨਸਾ, 18 ਜੁਲਾਈ। : ਮਾਨਸਾ ਜ਼ਿਲੇ ਦੇ ਪਿੰਡ ਬਰਨਾਲਾ ਦੇ ਇਕ ਨੌਜਵਾਨ ਵੱਲੋ ਆਪਣੇ ਸਾਥੀ ਨਾਲ ਨਸ਼ਾ ਕਰਨ ‘ਤੇ ਪੰਚਾਇਤ ਮੈਂਬਰ ਵੱਲੋਂ ਨੌਜਵਾਨ ਦੇ ਪਿਤਾ ਨੂੰ ਜਲੀਲ ਕਰਨ ਕਾਰਨ ਨੌਜਵਾਨ ਵਲੋਂ ਆਪਣੇ ਪਿਤਾ ਦੀ ਬੇਇੱਜ਼ਤੀ ਨਾ ਸਹਾਰਦੇ ਵੀਡੀਓ ਬਣਾ ਕੇ ਰੇਲ ਗੱਡੀ ਅੱਗੇ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੇਲਵੇ ਪੁਲਿਸ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪਿੰਡ ਬਰਨਾਲਾ ਦੇ ਇੱਕ 23 ਸਾਲਾ ਨੌਜਵਾਨ ਸਤਪਾਲ ਸਿੰਘ, ਜੋ ਨਸ਼ਾ ਕਰਨ ਦਾ ਆਦੀ ਸੀ ਤੇ ਬੀਤੇ ਦਿਨੀ ਉਸ ਨੇ ਆਪਣੇ ਦੋਸਤ ਅਮਨਦੀਪ ਸਿੰਘ ਦੇ ਨਾਲ ਮਿਲ ਕੇ ਨਸ਼ਾ ਕੀਤਾ ਗਿਆ, ਜਿਸ ਦਾ ਪਤਾ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਲੱਗਿਆ, ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਸਤਪਾਲ ਸਿੰਘ ਦੇ ਪਿਤਾ ਨੂੰ ਵਾਰ-ਵਾਰ ਪੰਚਾਇਤ ਵਿਚ ਬੁਲਾ ਕੇ ਜ਼ਲੀਲ ਕੀਤਾ ਗਿਆ ਆਪਣੇ ਪਿਤਾ ਦੀ ਜ਼ਲੀਲਤਾ ਨਾ ਸਹਾਰਦੇ ਹੋਏ ਨੌਜਵਾਨ ਨੇ ਫਿਰੋਜ਼ਪੁਰ-ਦਿੱਲੀ ਰੇਲਵੇ ਲਾਈਨ ‘ਤੇ ਨਰਿੰਦਰਪੁਰਾ ਦੇ ਨਜ਼ਦੀਕ ਲਾਈਵ ਵੀਡੀਓ ਬਣਾ ਕੇ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਨੌਜਵਾਨ ਦੇ ਪਿਤਾ ਜਗਤਾਰ ਸਿੰਘ ਤੇ ਭਰਾ ਅੰਮ੍ਰਿਤ ਪਾਲ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਦਾ ਲੜਕਾ ਨਸ਼ਾ ਕਰਨ ਦਾ ਆਦੀ ਸੀ ਪਰ ਬੀਤੇ ਦਿਨ ਉਹ ਪਿੰਡ ਦੇ ਹੀ ਇੱਕ ਨੌਜਵਾਨ ਨਾਲ ਮਿਲ ਕੇ ਨਸ਼ਾ ਕਰ ਰਿਹਾ ਸੀ ਤੇ ਉਸ ਦੇ ਰਿਸ਼ਤੇਦਾਰ ਬਲਕਾਰ ਸਿੰਘ ਰਾਜੂ ਵੱਲੋਂ ਪੰਚਾਇਤ ‘ਚ ਬੁਲਾ ਕੇ ਉਹਨਾਂ ਨੂੰ ਜਲੀਲ ਕੀਤਾ ਗਿਆ।
ਉਹਨਾਂ ਦੱਸਿਆ ਕਿ ਅਸੀਂ ਪੰਚਾਇਤ ‘ਚ ਇਹ ਵੀ ਭਰੋਸਾ ਦਿੱਤਾ ਸੀ ਕਿ ਅੱਗੇ ਤੋਂ ਉਹ ਨਸ਼ਾ ਨਹੀਂ ਕਰੇਗਾ ਤੇ ਨਾ ਹੀ ਕਿਸੇ ਪਿੰਡ ਦੇ ਨੌਜਵਾਨ ਨਾਲ ਰਲੇਗਾ ਪਰ ਫਿਰ ਵੀ ਉਹਨਾਂ ਨੂੰ ਵਾਰ-ਵਾਰ ਪੰਚਾਇਤ ਵਿੱਚ ਬੁਲਾ ਕੇ ਬੇਇੱਜ਼ਤ ਕੀਤਾ ਗਿਆ, ਜਿਸ ਕਾਰਨ ਸਤਪਾਲ ਸਿੰਘ ਆਪਣੇ ਪਿਤਾ ਦੀ ਬੇਇੱਜ਼ਤੀ ਨਾ ਸਹਾਰਦੇ ਹੋਏ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਨੇ ਆਪਣੇ ਪੁੱਤਰ ਲਈ ਇਨਸਾਫ ਦੀ ਮੰਗ ਕੀਤੀ ਹੈ।
ਉਧਰ ਰੇਲਵੇ ਪੁਲਿਸ ਦੇ ਅਧਿਕਾਰੀਆਂ ਵੱਲੋਂ ਕੈਮਰੇ ਦੇ ਸਾਹਮਣੇ ਨਾ ਆਉਣ ਕਾਰਨ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਪੰਚਾਇਤ ਮੈਂਬਰ ਬਲਕਾਰ ਸਿੰਘ ਰਾਜੂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।