ਰੋਜ਼ੀ ਰੋਟੀ ਲਈ ਕੰਮ ‘ਤੇ ਜਾਂਦੇ ਨੌਜਵਾਨਾਂ ਨੂੰ ਰਸਤੇ ‘ਚ ਮਿਲੀ ਦਰਦਨਾਕ ਮੌਤ, ਇਕ ਜ਼ਖਮੀ

0
521

ਤਲਵੰਡੀ ਭਾਈ, 21 ਅਕਤੂਬਰ | ਤਲਵੰਡੀ ਭਾਈ ਦੇ ਹਰਾਜ ਰੋਡ ’ਤੇ ਵਾਪਰੇ ਭਿਆਨਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਬਿੰਦਰ ਸਿੰਘ ਅਤੇ ਕੇਵਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦਾਣਾ ਮੰਡੀ ਵਿਚ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਅੱਜ ਤਲਵੰਡੀ ਭਾਈ ਆਪਣੇ ਪਿੰਡ ਮਾਛੀਬੁਗਰਾ ਤੋਂ ਮੋਟਰਸਾਈਕਲ ’ਤੇ ਕੰਮ ਲਈ ਆ ਰਿਹਾ ਸੀ।

ਇਸ ਦੌਰਾਨ ਜਦੋਂ ਉਹ ਤਲਵੰਡੀ ਭਾਈ ਦੇ ਅਜੀਤ ਨਗਰ ਨੇੜੇ ਪਹੁੰਚੇ ਤਾਂ ਉਕਤ ਨੌਜਵਾਨ ਦੇ ਮੋਟਰਸਾਈਕਲ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਵਾਲੀ ਥਾਂ ‘ਤੇ ਪਹੁੰਚੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)