ਲੁਧਿਆਣਾ ‘ਚ ਯੂਥ ਅਕਾਲੀ ਦਲ ਨੇ ਕੈਪਟਨ ਸਰਕਾਰ ਵਿਰੁੱਧ ਕੱਢੀ ਭੜਾਸ

0
917

ਲੁਧਿਆਣਾ . ਪੰਜਾਬ ਸਰਕਾਰ ਦੇ ਧਿਆਨ ‘ਚ ਕਈ ਮੁੱਦੇ ਲਿਆਉਣ ਲਈ ਯੂਥ ਅਕਾਲੀ ਦਲ ਨੇ ਢੋਲ ਵਜਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਅਕਾਲੀ ਦਲ ਨੇ ਬਿਜਲੀ ਬਿੱਲਾਂ ਤੇ ਸਕੂਲ ਫੀਸਾਂ ‘ਚ ਵਾਧਾ ਵਰਗੇ ਕਈ ਮੁੱਦੇ ਚੁੱਕਦੇ ਹੋਏ ਸੂਬਾ ਸਰਕਾਰ ਖਿਲਾਫ ਆਪਣੀ ਭੜਾਸ ਕੱਢੀ। ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਸ਼ਾ ਨੇ ਕਿਹਾ ਕਿ ਜੇਕਰ ਸੂਬੇ ਤੇ ਆਈ ਆਫਤ ਦੌਰਾਨ ਲੋਕਾਂ ਨੂੰ ਰਾਸ਼ਨ, ਦਵਾਈਆਂ ਤੇ ਹੋਰ ਸਹੂਲਤਾਂ ਐੱਨਜੀਓ ਨੇ ਮੁਹੱਈਆ ਕਰਵਾਉਣੀਆਂ ਹਨ ਤਾਂ ਫੇਰ ਸਰਕਾਰ ਦੇ ਕੀ ਕੰਮ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੇਂਦਰ ਸਰਕਾਰ ਤੋਂ ਰਿਆਇਤਾਂ ਦੇਣ ਦੀ ਮੰਗ ਕਰ ਰਹੀ ਹੈ ਪਰ ਕਾਂਗਰਸ ਦੀ ਪੰਜਾਬ ਸਰਕਾਰ ਕੁੱਝ ਵੀ ਨਹੀਂ ਕਰ ਰਹੀ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਰਕਾਰ ਲੌਕਡਾਊਨ ਕਾਰਨ ਆਈ ਮੰਦੀ ‘ਚ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰੇ। ਉਨ੍ਹਾਂ ਸਵਾਲ ਇਹ ਵੀ ਚੁੱਕਿਆ ਕਿ ਜੇਕਰ ਦਿੱਲੀ ਦੀ ਕੇਜਰੀਵਾਲ ਸਰਕਾਰ ਲੋਕਾਂ ਨੂੰ ਇੰਨੀਂ ਰਾਹਤ ਤੇ ਸਹੂਲਤ ਦੇ ਸਕਦੀ ਹੈ ਤਾਂ ਫਿਰ ਪੰਜਾਬ ਸਰਕਾਰ ਕਿਉਂ ਨਹੀਂ?