ਜਲੰਧਰ ’ਚ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਮਰਡਰ; ਪੁਰਾਣੀ ਰੰਜਿਸ਼ ਕਾਰਨ ਬਦਮਾਸ਼ਾਂ ਨੇ ਅੰਜਾਮ ਦਿੱਤੀ ਵਾਰਦਾਤ

0
536

ਜਲੰਧਰ, 14 ਨਵੰਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਥਾਣਾ ਰਾਮਾਮੰਡੀ ਨੇੜਲੇ ਪਿੰਡ ਦਕੋਹਾ ਦੀ ਬਾਂਸਾਂ ਵਾਲੀ ਗਲੀ ’ਚ ਸੋਮਵਾਰ ਦੇਰ ਰਾਤ ਬਦਮਾਸ਼ਾਂ ਨੇ ਪੁਰਾਣੀ ਰੰਜਿਸ਼ ਤਹਿਤ ਇਕ ਨੌਜਵਾਨ ’ਤੇ ਗੋਲ਼ੀਆਂ ਚਲਾ ਦਿੱਤੀਆਂ। ਜ਼ਖ਼ਮੀ ਨੌਜਵਾਨ ਨੂੰ ਪਰਿਵਾਰ ਵਾਲੇ ਇਕ ਨਿੱਜੀ ਹਸਪਤਾਲ ’ਚ ਲੈ ਗਏ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮਰਨ ਵਾਲੇ ਨੌਜਵਾਨ ਦੀ ਪਛਾਣ ਰੋਹਿਤ ਨਿਵਾਸੀ ਦਕੋਹਾ ਦੇ ਰੂਪ ’ਚ ਹੋਈ ਹੈ। ਮ੍ਰਿਤਕ ਦੀ ਭੈਣ ਛਾਇਆ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਮੁਹੱਲੇ ’ਚ 6-7 ਨੌਜਵਾਨ ਨਸ਼ੇ ਦਾ ਕਾਰੋਬਾਰ ਕਰਦੇ ਹਨ। ਰੋਹਿਤ ਉਨ੍ਹਾਂ ਦਾ ਵਿਰੋਧ ਕਰਦਾ ਸੀ, ਜਿਸ ਕਾਰਨ ਉਕਤ ਨੌਜਵਾਨ ਉਸ ਨਾਲ ਰੰਜਿਸ਼ ਰੱਖਦੇ ਸਨ। ਉਨ੍ਹਾਂ ਨੇ ਹੀ ਉਸ ਦੇ ਭਰਾ ’ਤੇ ਗੋਲ਼ੀਆਂ ਚਲਾਈਆਂ। ਉਸ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਉਕਤ ਲੋਕਾਂ ਨੇ ਉਸ ਦੇ ਭਰਾ ’ਤੇ ਹਮਲਾ ਕੀਤਾ ਸੀ, ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਿਸ ਨੂੰ ਕੀਤੀ ਸੀ।

ਉਸ ਨੇ ਦੱਸਿਆ ਕਿ ਰੋਹਿਤ ਦੀ ਪਿੱਠ ’ਚ ਗੋਲ਼ੀ ਲੱਗੀ ਜੋ ਕਾਫ਼ੀ ਅੰਦਰ ਤੱਕ ਧੱਸ ਗਈ, ਜਿਸ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਹਾਈਵੇ ਜਾਮ ਕਰ ਦਿੱਤਾ ਤੇ ਦੋਸ਼ ਲਾਇਆ ਕਿ ਪੁਲਿਸ ਵਾਰਦਾਤ ਤੋਂ 2 ਘੰਟੇ ਬਾਅਦ ਪੁੱਜੀ। ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)