ਜਲੰਧਰ ‘ਚ ਗਲ਼ਾ ਵੱਢ ਕੇ ਨੌਜਵਾਨ ਦੀ ਹੱਤਿਆ, ਖੂਨ ਨਾਲ ਲੱਥਪਥ ਮਿਲੀ ਲਾਸ਼

0
1719

ਜਲੰਧਰ | ਥਾਣਾ ਰਾਮਾ ਮੰਡੀ ਅਧੀਨ ਆਉਂਦੇ ਪਿੰਡ ਚੋਹਕਾਂ ਦੇ ਖੇਤਾਂ ‘ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਦੇ ਸਰੀਰ ‘ਤੇ ਡੂੰਘੇ ਨਿਸ਼ਾਨ ਮਿਲੇ ਹਨ। ਪੁਲਿਸ ਵੱਲੋਂ ਲਾਸ਼ ਦੀ ਪਛਾਣ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਪਿੰਡ ਚੋਹਕਾਂ ਦੇ ਖੇਤਾਂ ‘ਚ ਜਦੋਂ ਮਜ਼ਦੂਰ ਕੰਮ ਕਰਨ ਪਹੁੰਚੇ ਤਾਂ ਖੇਤ ‘ਚ ਖੂਨ ਨਾਲ ਲੱਥਪਥ ਲਾਸ਼ ਦੇਖ ਕੇ ਦੰਗ ਰਹਿ ਗਏ। ਉਨ੍ਹਾਂ ਤੁਰੰਤ ਥਾਣਾ ਰਾਮਾ ਮੰਡੀ ਦੀ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਜਾਂਚ ‘ਚ ਪਤਾ ਲੱਗਾ ਕਿ ਨੌਜਵਾਨ ਦੀ ਗਲ਼ਾ ਵੱਢ ਕੇ ਹੱਤਿਆ ਕੀਤੀ ਗਈ ਹੈ। ਉਸ ਦੇ ਗਲ਼ੇ ‘ਤੇ ਡੂੰਘੇ ਜ਼ਖਮ ਦੇਖੇ ਗਏ ਹਨ। ਮ੍ਰਿਤਕ ਦੀ ਬਾਂਹ ‘ਤੇ ਟੈਟੂ ਬਣਿਆ ਹੋਇਆ ਹੈ ਤੇ ਸੁਖਵਿੰਦਰ ਕੌਰ ਨਾਂ ਲਿਖਿਆ ਹੋਇਆ ਹੈ।

ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਨੌਜਵਾਨ ਦੇ ਸਰੀਰ ਅਤੇ ਗਲ਼ੇ ‘ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਹਨ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਦੀ ਪਛਾਣ ਹੋਣ ‘ਤੇ ਅਗਲੀ ਕਾਰਵਾਈ ਹੋਵੇਗੀ।

(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।