ਤਰਨਤਾਰਨ, 21 ਜਨਵਰੀ | ਇੱਕ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਪਿੰਡ ਪੰਡੋਰੀ ਰਣ ਸਿੰਘ ਦੇ 24 ਸਾਲਾ ਸਤਪਾਲ ਸਿੰਘ ਦੀ ਲਾਸ਼ ਉਸ ਦੀ ਕਾਰ ਵਿਚੋਂ ਮਿਲੀ। ਸਤਪਾਲ ਢਾਈ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ ਅਤੇ ਵਿਨੀਪੈਗ ‘ਚ ਰਹਿ ਰਿਹਾ ਸੀ ਅਤੇ ਪੜ੍ਹਾਈ ਦੇ ਨਾਲ-ਨਾਲ ਪਾਰਟ ਟਾਈਮ ਕੰਮ ਕਰ ਰਿਹਾ ਸੀ।
ਪਰਿਵਾਰ ਮੁਤਾਬਕ ਸਤਪਾਲ ਦੇ ਪਿਤਾ ਦੀ ਬਚਪਨ ਵਿਚ ਹੀ ਮੌਤ ਹੋ ਗਈ ਸੀ। ਪਰਿਵਾਰ ਨੇ ਉਸ ਨੂੰ ਚੰਗੇ ਭਵਿੱਖ ਦੀ ਆਸ ਵਿਚ ਸਖ਼ਤ ਮਿਹਨਤ ਅਤੇ ਕਰਜ਼ਾ ਲੈ ਕੇ ਵਿਦੇਸ਼ ਭੇਜਿਆ ਸੀ। ਮੌਤ ਦੀ ਖਬਰ ਸੁਣ ਕੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਪਰਿਵਾਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੀ ਮਰਿਆਦਾ ਅਨੁਸਾਰ ਅੰਤਿਮ ਸੰਸਕਾਰ ਕਰ ਸਕਣ।
ਇਸ ਘਟਨਾ ਨੇ ਇਕ ਵਾਰ ਫਿਰ ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।