ਜ਼ੀਰਾ| ਜ਼ੀਰਾ ਦੇ ਕਸਬਾ ਮੱਲਾਂ ਵਾਲਾ ਅਧੀਨ ਪੈਂਦੇ ਪਿੰਡ ਰੁਕਨੇ ਵਾਲਾ ਦੇ ਰਹਿਣ ਵਾਲੇ 13 ਸਾਲਾਂ ਦੇ ਬੱਚੇ ਦੇ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲਾਪਤਾ ਬੱਚੇ ਦੀ ਪਛਾਣ ਲਵਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਵਜੋਂ ਹੋਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਲਵਜੀਤ 4 ਭੈਣਾਂ ਦਾ ਇਕਲੌਤਾ ਭਰਾ ਹੈ।
ਜਾਣਕਾਰੀ ਮੁਤਾਬਕ 13 ਸਾਲਾ ਬੱਚਾ ਬੀਤੀ 26 ਫਰਵਰੀ ਨੂੰ ਘਰੋਂ ਬਾਹਰ ਕੰਮ ਲਈ ਗਿਆ ਸੀ ਪਰ ਵਾਪਸ ਨਹੀਂ ਪਰਤਿਆ। ਪਰਿਵਾਰ ਨੇ ਆਪਣੇ ਪੱਧਰ ‘ਤੇ ਉਸਦੀ ਬਹੁਤ ਭਾਲ ਕੀਤੀ ਪਰ ਉਨ੍ਹਾਂ ਨੂੰ ਲਵਜੀਤ ਬਾਰੇ ਕੁਝ ਵੀ ਪਤਾ ਨਹੀਂ ਲੱਗਾ। ਫਿਰ ਉਨ੍ਹਾਂ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਕਲੌਤੇ ਪੁੱਤ ਦੇ ਲਾਪਤਾ ਹੋਣ ‘ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
ਇਸ ਸਬੰਧੀ ਗੱਲ ਕਰਦਿਆਂ ਥਾਣਾ ਮੱਲਾਂਵਾਲਾ ਦੇ ਇੰਸਪੈਕਟਰ ਜਸਪਾਲ ਸਿੰਘ ਭੱਟੀ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ‘ਚ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਸ ਨੇ ਮਾਮਲਾ ਦਰਜ ਕਰਕੇ , ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਪਰ ਉਨ੍ਹਾਂ ਕੋਲੋਂ ਵੀ ਕੋਈ ਖ਼ਾਸ ਜਾਣਕਾਰੀ ਨਹੀਂ ਮਿਲੀ। ਪੁਲਸ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਵੀ ਖੰਗਾਲ ਰਹੀ ਹੈ।