ਅੰਮ੍ਰਿਤਸਰ, 6 ਮਾਰਚ | ਅੱਜ ਹਿੰਦੂ ਤੀਰਥ ਯਾਤਰੀਆਂ ਦਾ ਜਥਾ ਪਾਕਿਸਤਾਨ ਵਿਖੇ ਕਟਾਸ ਰਾਜ ਦੀ ਯਾਤਰਾ ਲਈ ਅਟਾਰੀ ਵਾਘਾ ਸਰਹੱਦ ਰਾਹੀਂ ਰਵਾਨਾ ਹੋਵੇਗਾ । ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ‘ਚੋਂ ਪਹੁੰਚੇ ਸ਼ਰਧਾਲੂ ਦੁਰਗਿਆਣਾ ਤੀਰਥ ਵਿਖੇ ਇਕੱਠੇ ਹੋਏ, ਜਿੱਥੇ ਦੁਰਗਿਆਣਾ ਤੀਰਥ ਦੇ ਪ੍ਰਬੰਧਕਾਂ ਵੱਲੋਂ ਖਾਸ ਤੌਰ ਪ੍ਰਧਾਨ ਬੀਬੀ ਲਕਸ਼ਮੀ ਕਾਨ ਚਾਵਲਾ ਵੱਲੋਂ ਇਨ੍ਹਾਂ ਹਿੰਦੂ ਤੀਰਥ ਯਾਤਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੁਰਗਿਆਣਾ ਤੀਰਥ ਕਮੇਟੀ ਦੀ ਪ੍ਰਧਾਨ ਤੇ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਿਵਰਾਤਰੀ ਦੇ ਮੌਕੇ ‘ਤੇ ਅੱਜ ਕਟਾਸ ਰਾਜ ਦੀ ਯਾਤਰਾ ਲਈ ਸ਼ਰਧਾਲੂ ਪਾਕਿਸਤਾਨ ਲਈ ਰਵਾਨਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ 112 ਦੇ ਕਰੀਬ ਹਿੰਦੂ ਸ਼ਰਧਾਲੂ ਜੋ ਭਾਰਤ ਦੇ ਵੱਖ-ਵੱਖ ਸੂਬਿਆਂ ‘ਚੋਂ ਆਏ ਹਨ, ਉਹ ਪਾਕਿਸਤਾਨ ‘ਚ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਹਿੰਦੂ ਸ਼ਰਧਾਲੂਆਂ ਨੂੰ ਵੀਜ਼ੇ ਮਿਲਣੇ ਚਾਹੀਦੇ ਹਨ ਤਾਂ ਕਿ ਉਹ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰ ਸਕਣ ।
ਇਸ ਮੌਕੇ ਜਥੇ ਦੇ ਆਗੂਆਂ ਨੇ ਕਿਹਾ ਕਿ ਪੂਰੇ ਵਿਸ਼ਵ ਦੇ ਕਲਿਆਣ ਲਈ ਅੱਜ ਅਸੀਂ ਪਾਕਿਸਤਾਨ ਵਿਖੇ ਕਟਾਸ ਰਾਜ ਦੀ ਯਾਤਰਾ ਲਈ ਰਵਾਨਾ ਹੋ ਰਹੇ ਹਨ । ਸਾਰੇ ਸ਼ਿਵ ਭਗਤ ਕਲਿਆਣ ਲਈ ਅਰਦਾਸ ਕਰਦੇ ਹਨ। ਉਨ੍ਹਾਂ ਕਿਹਾ ਕਿ 112 ਦੇ ਕਰੀਬ ਸ਼ਰਧਾਲੂ ਜਿਨ੍ਹਾਂ ਵਿੱਚ ਵਿਅਕਤੀ ਤੇ ਮਹਿਲਾਵਾਂ ਇਸ ਜਥੇ ‘ਚ ਸ਼ਾਮਿਲ ਹਨ।